ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੁਆਰਡੀਨੇਟਰ ਨਿਯੁਕਤ ਕੀਤਾ ਹੈ। ਬਾਦਲ ਨੇ ਕਿਹਾ ਕਿ ਕਲੇਰ ਲੋਕ ਸਭਾ ਹਲਕਾ ਚੰਡੀਗੜ੍ਹ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਤਾਲਮੇਲ ਵਧਾਉਣਗੇ। ਕਲੇਰ ਦੀ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਸੈਣੀ ਬੂਟੇਰਲਾ ਦੀ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸਾਰੀ ਜ਼ਿੰਮੇਵਾਰੀ ਹੋਵੇਗੀ। ਚੇਤੇ ਰਹੇ ਕਿ ਅਕਾਲੀ ਦਲ ਪਹਿਲੀ ਵਾਰ ਚੰਡੀਗੜ੍ਹ ਤੋ ਲੋਕ ਸਭਾ ਦੀ ਚੋਣ ਲੜ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਅਰਸ਼ਦੀਪ ਸਿੰਘ ਕਲੇਰ ਨੂੰ ਚੰਡੀਗੜ੍ਹ ਲੋਕ ਸਭਾ ਹਲਕੇ ਦੀ ਚੋਣ ਲਈ ਕੋਆਰਡੀਨੇਟਰ ਕੀਤਾ ਨਿਯੁਕਤ
