ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਪਰ ਕਿਹਾ ਜਾ ਰਿਹਾ ਕਿ ਐਮਬੀਬੀਐਸ ਤੋਂ ਬਾਅਦ ਐਮਡੀ ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ‘ਚ ਸੀ। ਡੀਐਸਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ ‘ਚ ਲਟਕਦੀ ਮਿਲੀ ਲਾਸ਼
