ਅਬੋਹਰ : ਅਬੋਹਰ ‘ਚ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਜਿਸ ਤੋਂ ਬਾਅਦ ਬੱਸ ਓਵਰ ਬ੍ਰਿਜ ਦੀ ਰੇਲਿੰਗ ਤੋੜ ਕੇ ਹੇਠਾਂ ਡਿੱਗ ਗਈ, ਜਦਕਿ ਟਰੈਕਟਰ ਟਰਾਲੀ ਦੇ 3 ਟੁਕੜੇ ਹੋ ਗਏ। ਇਸ ਘਟਨਾ ਵਿੱਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਬੋਹਰ ‘ਚ ਪੀਆਰਟੀਸੀ ਦੀ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ, ਓਵਰ ਬ੍ਰਿਜ ਤੋਂ ਡਿੱਗੀ ਪੀਆਰਟੀਸੀ ਦੀ ਬੱਸ, ਟਰੈਕਟਰ ਟਰਾਲੀ ਦੇ ਹੋਏ 3 ਟੁਕੜੇ
