ਰਾਜਪੁਰਾ : ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫ਼ਤਾਰ ਕੀਤੇ ਕਿਸਾਨ ਆਗੂਆਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਦਿੱਤਾ ਜਾ ਰਿਹਾ ਰੋਸ ਧਰਨਾ ਜਿੱਥੇ ਅੱਜ ਅੱਠਵੇਂ ਦਿਨ ਵਿੱਚ ਦਾਖਲ ਹੋ ਗਿਆ। ਉੱਥੇ ਨਾਲ ਹੀ ਸੰਭੂ ਬੈਰੀਅਰ ’ਤੇ ਕਿਸਾਨਾਂ ਦਾ ਆਪਣੀਆਂ ਮੰਗਾਂ ਦੇ ਸਬੰਧ ’ਚ ਲੱਗਾ ਹੋਇਆ ਪੱਕਾ ਮੋਰਚਾ ਵੀ ਅੱਜ 71ਵੇਂ ਦਿਨ ’ਚ ਸ਼ਾਮਲ ਹੋ ਚੁੱਕਾ ਹੈ।
ਕਿਸਾਨ ਮਜ਼ਦੂਰ ਮੋਰਚਾ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਰੇਲਵੇ ਸਟੇਸ਼ਨ ’ਤੇ ਦਿੱਤਾ ਜਾ ਰਿਹਾ ਰੋਸ ਧਰਨਾ 8ਵੇਂ ਦਿਨ ’ਚ ਦਾਖ਼ਲ
