ਨਵੀਂ ਦਿੱਲੀ, 25 ਅਪਰੈਲ , ਰਾਜਸਥਾਨ ਦੇ ਬਾਂਸਵਾੜਾ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਭਾਸ਼ਨ ਬਾਰੇ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਭਾਜਪਾ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ-ਨਾਲ ਕਾਂਗਰਸ ਨੇਤਾਵਾਂ ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦਾ ਨੋਟਿਸ ਵੀ ਲਿਆ ਹੈ। ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਖ਼ਿਲਾਫ਼ ਭਾਜਪਾ ਤੇ ਕਾਂਗਰਸ ਮੁਖੀਆਂ ਨਾਲ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਸਾਂਝੇ ਕੀਤੇ ਤੇ 29 ਅਪਰੈਲ ਤੱਕ ਜਵਾਬ ਮੰਗਿਆ ਹੈ। ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ, ਸਟਾਰ ਪ੍ਰਚਾਰਕਾਂ ਦੇ ਆਚਰਣ ਦੀ ਜ਼ਿੰਮੇਵਾਰੀ ਲੈਣ ਲਈ ਕਿਹਾ।
ਚੋਣ ਕਮਿਸ਼ਨ ਨੇ ਮੋਦੀ ਦੇ ਭਾਸ਼ਨ ਬਾਰੇ ਭਾਜਪਾ ਤੋਂ ਜੁਆਬ ਮੰਗਿਆ
