ਜੈਸਲਮੇਰ, 25 ਅਪਰੈਲ, ਭਾਰਤੀ ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਏਅਰਕ੍ਰਾਫਟ ਅੱਜ ਜੈਸਲਮੇਰ ਜ਼ਿਲ੍ਹੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਹਵਾਈ ਫ਼ੌਜ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਇਹ ਹਾਦਸਾ ਜੈਸਲਮੇਰ ਦੇ ਪਿਥਲਾ ਪਿੰਡ ਦੇ ਕੋਲ ਖੇਤ ਵਿੱਚ ਹੋਇਆ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਵਾਈ ਫ਼ੌਜ ਦਾ ਰਿਮੋਟਲੀ ਪਾਇਲੇਟਿਡ ਜਹਾਜ਼ ਜੈਸਲਮੇਰ ’ਚ ਹਾਦਸੇ ਦਾ ਸ਼ਿਕਾਰ
