ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ੁੱਕਰਵਾਰ ਨੂੰ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਨਵਜੰਮੀ ਬੇਟੀ ਨਿਆਮਤ ਕੌਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਗੁਰੂ ਘਰ ਵਿੱਚ ਆ ਕੇ ਸ਼ੁਕਰਾਣਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਬੱਚੀ ਦੀ ਸਿਹਤਯਾਬੀ ਦੇ ਨਾਲ-ਨਾਲ ਸਮੁੱਚੇ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ। ਗੁਰੁ ਘਰ ‘ਚ ਕੀਰਤਨ ਸੁਣ ਆਪਣੇ ਅੰਦਰ ਸਭ ਇੱਛਾ ਭੁੱਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪ੍ਰਮਾਤਮਾ ਉਨ੍ਹਾਂ ਨੂੰ ਚੜ੍ਹਦੀ ਕਲਾ ਬਖਸ਼ੇ ਅਤੇ ਲੋਕਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਦਾ ਬਲ ਬਖਸ਼ੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੇ ਹਨ। ਉਹ ਸੱਚੇ ਦਿਲ ਨਾਲ ਮਿਹਨਤ ਕਰ ਰਹੇ ਹਨ ਅਤੇ ਲੋਕਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਡੇ ਪੱਧਰ ‘ਤੇ ਵਿਕਾਸ ਕਰ ਰਿਹਾ ਹੈ।
ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ ‘ਚ ਦਿਸੇਗਾ : CM ਮਾਨ
