ਮੁਹਾਲੀ : ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ (Malwinder Singh Sidhu) ਖਿਲਾਫ਼ ਮੁਹਾਲੀ ਦੇ ਫੇਜ਼ 1 ਥਾਣੇ ‘ਚ ਇਕ ਨਵਾਂ ਕੇਸ ਦਰਜ ਹੋਇਆ ਹੈ। ਦੱਸਣਾ ਬਣਦਾ ਹੈ ਕਿ ਸਿੱਧੂ ਨੂੰ ਦੋ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਜ਼ਮਾਨਤ ਦੇ ਦਿੱਤੀ ਸੀ ਤੇ ਸਿੱਧੂ ਨੂੰ ਵੀਰਵਾਰ ਨੂੰ ਜ਼ਮਾਨਤ ‘ਤੇ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਅ ਹੁੰਦੇ ਸਾਰ ਹੀ ਸਿੱਧੂ ਦੀ ਨਵੇਂ ਕੇਸ ‘ਚ ਗ੍ਰਿਫ਼ਤਾਰੀ ਪਾ ਦਿੱਤੀ ਗਈ। ਪਤਾ ਚੱਲਿਆ ਹੈ ਕਿ ਉਸ ਦੇ ਖਿਲਾਫ਼ ਆਈਪੀਸੀ 341, 186 ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
Related Posts
ਪ੍ਰਕਾਸ਼ ਸਿੰਘ ਬਾਦਲ ਹਸਪਤਾਲ ‘ਚ ਦਾਖ਼ਲ, ਅਮਿਤ ਸ਼ਾਹ ਨੇ ਫੋਨ ‘ਤੇ ਜਾਣਿਆ ਹਾਲ
ਨਵੀਂ ਦਿੱਲੀ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ ਜੀ ਦੇ ਹਸਪਤਾਲ ‘ਚ ਦਾਖ਼ਲ ਹੋਣ ਨੂੰ ਲੈ…
ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੋਨੀਆ ਗਾਂਧੀ ਸਮੇਤ ਇਹ ਆਗੂ ਆਉਣਗੇ ਪੰਜਾਬ
ਜਲੰਧਰ, 4 ਫਰਵਰੀ (ਬਿਊਰੋ)- ਪੰਜਾਬ ’ਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ…
ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਨੇ ਕੀਤਾ ਸੰਘਰਸ਼ ਦਾ ਐਲਾਨ, ਸਾਰੇ ਸੂਬੇ ‘ਚ ਪੰਜਾਬ ਸਰਕਾਰ ਦੇ ਫੂਕੇ ਜਾਣਗੇ ਪੁਤਲੇ
ਮੁਹਾਲੀ : ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਅਗਵਾਈ ਹੇਠ ਹੋਈ ਜਿਸ…