ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ। ਪ੍ਰਕਾਸ਼ ਪੁਰਬ ਦੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਵਧਾਈ ਦਿੱਤੀ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ
