ਨਵੀਂ ਦਿੱਲੀ, 30 ਅਪਰੈਲ- ਅਮਰੀਕੀ ਅਖ਼ਬਾਰ ‘ਦਿ ਵਾਸ਼ਿੰਗਟਨ ਪੋਸਟ’ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਕਥਿਤ ਤੌਰ ’ਤੇ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦਾ ਨਾਂ ਲਏ ਜਾਣ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਕਿਹਾ ਕਿ ਖ਼ਬਰ ’ਚ ਗੰਭੀਰ ਮਾਮਲੇ ’ਚ ਤੇ ਬੇਲੋੜੇ ਤੇ ਬੇਬੁਨਿਆਦ ਦੋਸ਼ ਲਾਏ ਹਨ। ਅਖ਼ਬਾਰ ਨੇ ਬੇਨਾਮ ਸੂਤਰਾਂ ਦੇ ਹਵਾਲੇ ਨਾਲ ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਦੇ ਸਬੰਧ ਵਿਚ ਰਾਅ ਦੇ ਅਧਿਕਾਰੀ ਦਾ ਨਾਂ ਲਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ‘ਰਿਪੋਰਟ ਵਿੱਚ ਗੰਭੀਰ ਮਾਮਲੇ ਵਿੱਚ ਬੇਲੋੜੇ ਅਤੇ ਬੇਬੁਨਿਆਦ ਦੋਸ਼ ਲਗਾਏ ਗਏ ਹਨ। ਸੁਰੱਖਿਆ ਚਿੰਤਾਵਾਂ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਜਿਸ ਦੀ ਜਾਂਚ ਜਾਰੀ ਹੈ ਵਾਸ਼ਿੰਗਟਨ ਪੋਸਟ ਦੀ ਇਸ ਖਬਰ ‘ਤੇ ਕਿਆਸ ਲਾਉਣ ਜਾਂ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਦੀ ਕੋਈ ਲੋੜ ਨਹੀਂ ਹੈ।
Related Posts
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਚੀਫ਼ ਜਸਟਿਸ ਨੇ ਚੁਕਾਈ ਸਹੁੰ
ਨਵੀਂ ਦਿੱਲੀ- ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸੋਮਵਾਰ ਨੂੰ 5 ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜ ਅਹੁਦੇ ਦੀ ਸਹੁੰ ਚੁਕਾਈ।…
ਕਾਲਕਾ ਤੋਂ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫ਼ਲੇ ‘ਤੇ ਫਾਇਰਿੰਗ, ਬਾਈਕ ਸਵਾਰ ਵਰਕਰ ਨੂੰ ਮਾਰੀ ਗੋਲੀ
ਪੰਚਕੂਲਾ: ਹਰਿਆਣਾ ਦੀ ਕਾਲਕਾ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਪ੍ਰਦੀਪ ਚੌਧਰੀ ਦੇ ਕਾਫਲੇ ‘ਤੇ ਕੁਝ ਲੋਕਾਂ…
ਗਣਤੰਤਰ ਦਿਵਸ ਮੌਕੇ 901 ਜਵਾਨ ਹੋਣਗੇ ਪੁਲਿਸ ਮੈਡਲ ਨਾਲ ਸਨਮਾਨਿਤ
ਨਵੀਂ ਦਿੱਲੀ, 25 ਜਨਵਰੀ- ਇਸ ਵਾਰ ਗਣਤੰਤਰ ਦਿਵਸ ਮੌਕੇ ਕੁੱਲ 901 ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਮੈਡਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ।…