ਬਰਨਾਲਾ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣ ਲੜ ਰਹੇ ਸੰਗਰੂਰ ਤੋਂ ਬਾਹਰੀ ਉਮੀਦਵਾਰਾਂ ਉੱਤੇ ਤੰਜ ਕਸਦਿਆਂ ਕਿਹਾ ਕਿ ਜਿਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਲ 2022 ’ਚ ਸਾਡੇ ਉਮੀਦਵਾਰ ਲਾਭ ਸਿੰਘ ਉਗੋਕੇ ਤੋਂ ਹਾਰਨ ਤੋਂ ਬਾਅਦ ਦੋ ਸਾਲ ਭਦੌੜ ਵਾਸੀਆਂ ਨੂੰ ਸ਼ਕਲ ਨਹੀ ਵਿਖਾਈ, ਉਵੇਂ ਹੀ ਦੋਆਬੇ ਤੋਂ ਆਇਆ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਚੋਣਾਂ ਤੋਂ ਬਾਅਦ ਮੁੜ ਸੰਗਰੂਰ ਨਹੀਂ ਆਵੇਗਾ।
ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ : ਮੀਤ ਹੇਅਰ
