ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ (Dalveer Singh Goldi resigned Congress) ਲੱਗਾ ਹੈ। ਦਲਵੀਰ ਸਿੰਘ ਗੋਲਡੀ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਰਾਜ਼ ਸਨ।
ਗੋਲਡੀ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਨਾ ਮਿਲਣ ਕਾਰਨ ਨਿਰਾਸ਼ ਸਨ। ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ। ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ।