ਦਿੜ੍ਹਬਾ ਮੰਡੀ: ਲੋਕ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਦਿੜ੍ਹਬਾ ਪੈਲੇਸ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੀਤ ਹੇਅਰ ਦਾ ਸਵਾਗਤ ਕੀਤਾ।
ਇਸ ਮੌਕੇ ਗੁਰਮੀਤ ਸਿੰਘ ਮੀਤ ਹੇਅਰ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਮੁਕਾਬਲੇ ਅਸੀਂ ਵਿਕਾਸ ਦੇ ਨਾਮ ਤੇ ਵੋਟਾਂ ਮੰਗ ਰਹੇ ਹਾਂ। ਬਾਕੀ ਪਾਰਟੀਆਂ ਦੀ ਉਮੀਦਵਾਰ ਹਲਕੇ ਤੋਂ ਬਾਹਰਲੇ ਹਨ ਜਦੋਂ ਕਿ ਉਹ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਹਨ ਤੇ ਕਰਮਭੂਮੀ ਵੀ ਸੰਗਰੂਰ ਹੈ। ਉਨ੍ਹਾਂ ਅੱਗੇ ਕਿਹਾ ਕਿ ਤੁਹਾਨੂੰ ਸਭ ਨੂੰ ਪਤਾ ਹੈ ਕਿ ਦੂਜੀਆਂ ਪਾਰਟੀਆਂ ਦੇ ਉਮੀਦਵਾਰ ਵੱਲੋਂ ਸੰਗਰੂਰ ਜ਼ਿਲ੍ਹੇ ’ਚ ਕਿੰਨਾ ਕੁ ਵਿਕਾਸ ਕਰਵਾ ਸਕਦੇ ਹਨ। ਜਦੋਂਕਿ ਪੰਜਾਬ ਅੰਦਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਬਣੀ ਉਦੋਂ ਤੋਂ ਲੈ ਕੇ ਹੁਣ ਤੱਕ ਹਲਕੇ ਅੰਦਰ ਅਤੇ ਪਿੰਡਾਂ ਅੰਦਰ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ।