ਸੰਗਰੂਰ, 1 ਮਈ ਸੰਗਰੂਰ ਸੰਸਦੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਜੀਲੈਂਸ ਤੋਂ ਡਰਦਾ ਦਲਵੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਹੈ। ਉਨ੍ਹਾਂ ਕਿਹਾ ਕਿ ਗੋਲਡੀ ਖ਼ਿਲਾਫ਼ ਵੱਡੇ ਪੱਧਰ ’ਤੇ ਜਾਂਚ ਚੱਲ ਰਹੀ ਹੈ ਅਤੇ ਉਹ ਵਿਜੀਲੈਂਸ ਦੇ ਅੜਿੱਕੇ ਆਇਆ ਹੋਇਆ ਹੈ, ਜਿਸ ਤੋਂ ਬਚਣ ਲਈ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਇਆ ਹੈ। ਸ੍ਰੀ ਖਹਿਰਾ ਨੇ ਸਥਾਨਕ ਚੋਣ ਦਫ਼ਤਰ ਤੋਂ ਜਾਰੀ ਬਿਆਨ ਅਤੇ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਇਹ ਪ੍ਰਗਟਾਵਾ ਕੀਤਾ ਹੈ। ਸ੍ਰੀ ਖਹਿਰਾ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਵੇਲੇ ਜਦੋਂ ਦਲਵੀਰ ਸਿੰਘ ਗੋਲਡੀ ਹਲਕਾ ਧੂਰੀ ਦਾ ਵਿਧਾਇਕ ਸੀ, ਉਦੋਂ ਪਿੰਡਾਂ ਨੂੰ ਧੜਾਧੜ ਜਿਮ ਵੰਡੇ ਗਏ ਜਿਸ ਬਾਰੇ ਵਿਜੀਲੈਂਸ ਵਲੋਂ ਜਾਂਚ ਚੱਲ ਰਹੀ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਗੋਲਡੀ ਨੇ ਕਾਂਗਰਸ ਸਰਕਾਰ ਸਮੇਂ ਆਪਣੀ ਇੰਟਰਲਾਕ ਟਾਈਲਾਂ ਦੀ ਫੈਕਟਰੀ ਲਾਈ ਸੀ, ਜਿੱਥੋਂ ਉਹ ਧੱਕੇ ਨਾਲ ਟਾਈਲਾਂ ਚੁਕਵਾਉਂਦਾ ਰਿਹਾ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਵਿਜੀਲੈਂਸ ਵੱਲੋਂ ਪੰਜਾਹ ਦੇ ਕਰੀਬ ਸਰਪੰਚਾਂ ਦੇ ਬਿਆਨ ਲਏ ਗਏ ਹਨ। ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਦਲਵੀਰ ਗੋਲਡੀ ਨੂੰ ਕਾਂਗਰਸ ਪਾਰਟੀ ਨੇ ਇੰਨੀ ਛੋਟੀ ਉਮਰ ਵਿੱਚ ਦੋ ਵਾਰ ਵਿਧਾਇਕ ਦੀ ਟਿਕਟ ਦਿੱਤੀ। ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਲੜਾਈ ਅਤੇ ਜ਼ਿਲ੍ਹਾ ਸੰਗਰੂਰ ਕਾਂਗਰਸ ਦਾ ਪ੍ਰਧਾਨ ਵੀ ਬਣਾਇਆ। ਉਨ੍ਹਾਂ ਕਿਹਾ ਕਿ ਗੋਲਡੀ ਨੇ ਕਾਂਗਰਸ ਨਾਲ ਵਿਸ਼ਵਾਸਘਾਤ ਕੀਤਾ ਹੈ।
Related Posts
ਜਲੰਧਰ ਵਿਚ ਪਏ ਮੀਂਹ ਨੇ ਖੋਲ੍ਹੀ ਬਿਜਲੀ ਵਿਭਾਗ ਦੀ ਪੋਲ
ਜਲੰਧਰ, 13 ਜੁਲਾਈ (ਦਲਜੀਤ ਸਿੰਘ)- ਜਲੰਧਰ ਵਿਚ ਪਏ ਮੀਂਹ ਨੇ ਬਿਜਲੀ ਵਿਭਾਗ ਦੀ ਪੋਲ ਖੋਲ੍ਹ ਦਿੱਤੀ । ਜਲੰਧਰ ਦੇ ਰਿਸ਼ੀ…
‘ਆਪ’ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
ਲੋਹੀਆਂ ਖਾਸ, 28 ਮਈ- ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ…
ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ
ਨਵੀਂ ਦਿੱਲੀ, 26 ਜੂਨ (ਦਲਜੀਤ ਸਿੰਘ)- ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ…