ਲੁਧਿਆਣਾ: ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੇ ਸਾਬਕਾ ਪ੍ਰਧਾਨ ਤੇ ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।ਜਿਸ ਦਾ ਰਸਮੀ ਐਲਾਨ ਕਰਨ ਲਈ ਬਰਾੜ ਨੇ 11 ਵਜੇ ਲੁਧਿਆਣਾ ਵਿਖੇ ਪ੍ਰੈਸ ਕਾਨਫਰੰਸ ਸੱਦੀ ਹੈ। ਨੌਜਵਾਨ ਆਗੂ ਕਮਲਜੀਤ ਸਿੰਘ ਬਰਾੜ ਸਾਬਕਾ ਕਾਂਗਰਸੀ ਮੰਤਰੀ ਤੇ ਹਲਕਾ ਬਾਘਾ ਪੁਰਾਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਹਨ। ਜ਼ਿਕਰਯੋਗ ਹੈ ਕਿ ਕਮਲਜੀਤ ਸਿੰਘ ਬਰਾੜ ਦਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੌਜੂਦਾ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ 36 ਦਾ ਆਂਕੜਾ ਹੈ। ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਰੋਧ ਵਿੱਚ ਬੋਲਣ ਕਰਕੇ ਹੀ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਕਮਲਜੀਤ ਸਿੰਘ ਬਰਾੜ ਨੂੰ ਕਾਂਗਰਸ ਪਾਰਟੀ ਵਿੱਚੋਂ ਮੁਅਤਲ ਕਰ ਦਿੱਤਾ ਗਿਆ ਸੀ। ਰਾਜਾ ਵੜਿੰਗ ਨਾਲ 36 ਦਾ ਅੰਕੜਾ ਹੋਣ ਕਰਕੇ ਹੀ ਕਮਲਜੀਤ ਸਿੰਘ ਬਰਾੜ ਵੱਲੋਂ ਉਹਨਾਂ ਦੇ ਖਿਲਾਫ ਲੋਕ ਸਭਾ ਹਲਕਾ ਲੁਧਿਆਣਾ ਤੋਂ ਚੋਣ ਮੈਦਾਨ ਵਿੱਚ ਨਿੱਤਰਨ ਦਾ ਮਨ ਬਣਾਇਆ ਗਿਆ ਹੈ।
Related Posts
ਅਸੈਂਬਲੀ ਜ਼ਿਮਨੀ ਚੋਣਾਂ: 13 ’ਚੋਂ 10 ਸੀਟਾਂ ਉੱਤੇ ‘ਇੰਡੀਆ’ ਗੱਠਜੋੜ ਕਾਬਜ਼
ਨਵੀਂ ਦਿੱਲੀ, ਕਾਂਗਰਸ, ਆਮ ਆਦਮੀ ਪਾਰਟੀ, ਤ੍ਰਿਣਮੂਲ ਕਾਂਗਰਸ ਅਤੇ ਡੀਐੱਮਕੇ ਦੀ ਸ਼ਮੂਲੀਅਤ ਵਾਲਾ ‘ਇੰਡੀਆ’ ਗੱਠਜੋੜ ਸੱਤ ਸੂਬਿਆਂ ਦੀਆਂ 13 ਵਿਧਾਨ…
ਪਟਿਆਲਾ ’ਚ ਬੇਹੱਦ ਤਣਾਅਪੂਰਨ ਹੋਏ ਹਾਲਾਤ, ਪੁਲਸ ਨੇ ਕੀਤੇ ਹਵਾਈ ਫਾਇਰ
ਪਟਿਆਲਾ, 28 ਅਪ੍ਰੈਲ (ਬਿਊਰੋ)- ਸ਼ਿਵ ਸੈਨਾ ਬਾਲ ਠਾਕਰੇ ਦੇ ਹਰੀਸ਼ ਸਿੰਗਲਾ ਵੱਲੋਂ ਅੱਜ ਖਾਲਿਸਤਾਨੀ ਵਿਰੋਧੀ ਮਾਰਚ ਕੱਢੇ ਜਾਣ ਦਾ ਐਲਾਨ…
ਪੰਜਾਬ ”ਚ 13 ਜਨਵਰੀ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਪਟਿਆਲਾ/ਸਨੌਰ : ਸ਼ੰਭੂ ਬਾਰਡਰ ਵਿਖੇ 326 ਦਿਨਾਂ ਤੋਂ ਲਗਾਤਾਰ ਕਿਸਾਨੀ ਮਸਲਿਆਂ ਦੇ ਨਿਪਟਾਰੇ ਲਈ ਚੱਲ ਰਹੇ ਕਿਸਾਨ ਅੰਦੋਲਨ-2 ’ਚ ਸੰਘਰਸ਼…