ਚੰਡੀਗੜ੍ਹ, 3 ਮਈ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਕਾਰਵਾਈ ਦੌਰਾਨ ਸੀਆਈ ਅੰਮ੍ਰਿਤਸਰ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 4 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਅਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਪਾਕਿਸਤਾਨੀ ਸਮੱਗਲਰ ਵੱਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ।
ਅੰਮ੍ਰਿਤਸਰ: 4 ਕਿਲੋ ਆਈਸ ਅਤੇ ਕਿਲੋ ਹੈਰੋਇਨ ਸਣੇ ਤਸਕਰ ਕਾਬੂ
