ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਵੱਢੀ ਗਈ ਹੈੱਡ ਕਾਂਸਟੇਬਲ ਦੀ ਲੱਤ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਜਲਾਲਾਬਾਦ ਰੋਡ ਓਵਰਬ੍ਰਿਜ ‘ਤੇ ਸ਼ਨਿਚਰਵਾਰ ਸਵੇਰੇ ਇਕ ਤੇਜ਼ ਰਫਤਾਰ ਕਾਰ ਨੇ ਬਾਈਕ ਸਵਾਰ ਦੋ ਪੀਸੀਆਰ ਮੁਲਾਜ਼ਮਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵੇਂ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਪੀਐਚਸੀ ਚਰਨਜੀਤ ਸਿੰਘ ਅਤੇ ਏਐਸਆਈ ਹਰਨੇਕ ਸਿੰਘ ਵਜੋਂ ਹੋਈ ਹੈ।

ਹਾਦਸੇ ‘ਚ ਪੀਐਚਸੀ ਚਰਨਜੀਤ ਸਿੰਘ ਦੀ ਲੱਤ ਕੱਟੀ ਗਈ ਜਿਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਹਾਦਸੇ ‘ਚ ਪੁਲਿਸ ਮੁਲਾਜ਼ਮਾਂ ਦੀ ਬਾਈਕ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਰਫ਼ਤਾਰ ਜ਼ਿਆਦਾ ਹੋਣ ਕਾਰਨ ਕਾਰ ਦੇ ਏਅਰਬੈਗ ਖੁਲ੍ਹ ਗਏ ਤੇ ਟੱਕਰ ਤੋਂ ਬਾਅਦ ਕਾਰ ਦੇ ਅਗਲੇ ਟਾਇਰ ਵੀ ਫਟ ਗਏ। ਦੂਜੇ ਪਾਸੇ ਘਟਨਾ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਹ ਹਾਦਸਾ ਸ਼ਨਿਚਰਵਾਰ ਸਵੇਰੇ ਕਰੀਬ 6.30 ਵਜੇ ਵਾਪਰਿਆ।

Leave a Reply

Your email address will not be published. Required fields are marked *