ਪਟਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ’ਚ ਕਮਲ ਨਹੀਂ ਖਿੜਨ ਵਾਲਾ, ਕਿਉਂਕਿ ਪੰਜਾਬ ’ਚ ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ। ਮਾਨ ਅੱਜ ਇੱਥੇ ਲੋਕ ਸਭਾ ਹਲਕਾ ਪਟਿਆਲਾ ‘ਆਪ’ ਉਮੀਦਵਾਰ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ ਕਰਨ ਪੁੱਜੇ ਹੋਏ ਸਨ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਿਰ ’ਤੇ ਹੀ ਪੰਜਾਬ ਲਈ ਰਾਜਪਾਲ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਸਭ ਨਾਲ ਇਕੱਲਾ ਲੜ ਰਿਹਾ ਹਾਂ। ‘ਆਪ’ ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ। ਸਾਡੀ ਸਰਕਾਰ ਨਿੱਜੀ ਜਾਇਦਾਦ ਖ਼ਰੀਦਣ ਵਾਲੀ ਪਹਿਲੀ ਸਰਕਾਰ ਹੈ, ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ ਹੈ।
ਪਟਿਆਲਾ ’ਚ ਮੁੱਖ ਮੰਤਰੀ ਭਗਵੰਤ ਮਾਨ ਦਾ ਰੋਡ ਸ਼ੋਅ, ਕਿਹਾ-ਪੰਜਾਬ ’ਚ ਕਮਲ ਨਹੀਂ ਖਿੜਨਾ, ਚਿੱਕੜ ਸਾਫ਼ ਕਰਨ ਲਈ ‘ਝਾੜੂ’ ਹੈ
