ਲਖਨਊ, 4 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ‘ਯੂਟਿਊਬਰ’ ਸਿਧਾਰਥ ਯਾਦਵ ਉਰਫ਼ ਐਲਵਿਸ਼ ਯਾਦਵ ਅਤੇ ਕੁਝ ਹੋਰਾਂ ਵਿਰੁੱਧ ਪਾਰਟੀਆਂ ‘ਚ ਨਸ਼ੀਲੇ ਪਦਾਰਥ ਵਜੋਂ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੇ ਦੋਸ਼ ‘ਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਨਾਲ ਸਬੰਧਤ ਹੋਰ ਵਿਅਕਤੀਆਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਨੋਇਡਾ ਪੁਲੀਸ ਨੇ 17 ਮਾਰਚ ਨੂੰ ਯਾਦਵ ਦੁਆਰਾ ਕਥਿਤ ਤੌਰ ‘ਤੇ ਪਾਰਟੀ ‘ਚ ਨਸ਼ੀਲੇ ਪਦਾਰਥ ਵਜੋਂ ਸੱਪ ਦੇ ਜ਼ਹਿਰ ਦੀ ਵਰਤੋਂ ਕਰਨ ਦੀ ਜਾਂਚ ਦੇ ਸਬੰਧ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਸੀ।
ਲਖਨਊ: ਯੂਟਿਊਬਰ ਐਲਵਿਸ਼ ਯਾਦਵ ਖ਼ਿਲਾਫ਼ ਈਡੀ ਨੇ ਮਾਮਲਾ ਦਰਜ ਕੀਤਾ
