ਰਾਂਚੀ, 6 ਮਈ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ ਦੇ ਘਰ ਦੀ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਸੂਤਰਾਂ ਵੱਲੋਂ ਸਾਂਝੀ ਕੀਤੀ ਵੀਡੀਓ ਵਿੱਚ ਈਡੀ ਦੇ ਅਧਿਕਾਰੀ ਇੱਕ ਕਮਰੇ ਵਿੱਚੋਂ ਕਰੰਸੀ ਨੋਟ ਚੁੱਕਦੇ ਹੋਏ ਦੇਖੇ ਜਾ ਸਕਦੇ ਹਨ, ਜਿਸ ਥਾਂ ‘ਤੇ ਛਾਪੇਮਾਰੀ ਕੀਤੀ ਗਈ, ਉਹ ਕਥਿਤ ਤੌਰ ‘ਤੇ ਸੂਬੇ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਦੇ ਘਰੇਲੂ ਨੌਕਰ ਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਰਕਮ ਦਾ ਪਤਾ ਲਗਾਉਣ ਲਈ ਨੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਇਹ ਰਕਮ 20-30 ਕਰੋੜ ਰੁਪਏ ਦੇ ਵਿਚਕਾਰ ਹੋ ਸਕਦੀ ਹੈ। ਸੂਤਰਾਂ ਨੇ ਦੱਸਿਆ ਕਿ ਬਰਾਮਦ ਕੀਤੀ ਨਕਦੀ ਵਿੱਚ ਮੁੱਖ ਤੌਰ ‘ਤੇ 500 ਰੁਪਏ ਦੇ ਨੋਟ ਅਤੇ ਕੁਝ ਗਹਿਣੇ ਵੀ ਸ਼ਾਮਲ ਸਨ। ਆਲਮ (70) ਕਾਂਗਰਸੀ ਆਗੂ ਹੈ ਅਤੇ ਝਾਰਖੰਡ ਵਿਧਾਨ ਸਭਾ ਵਿੱਚ ਪਾਕੁਰ ਸੀਟ ਦੀ ਨੁਮਾਇੰਦਗੀ ਕਰਦਾ ਹੈ।
Related Posts
ਪੰਜਾਬ ਸਰਕਾਰ ਵੱਲੋਂ ਰੇਤ ਤੇ ਬੱਜਰੀ ਲਈ ਪਹਿਲਾ ਵਿਕਰੀ ਕੇਂਦਰ ਸ਼ੁਰੂ : ਹਰਜੋਤ ਬੈਂਸ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹੁੰ ਚੁੱਕਣ ਦੇ ਦਿਨ ਤੋਂ ਹੀ ਰੇਤ ਮਾਈਨਿੰਗ ਮਾਫ਼ੀਆ…
ਖੜ੍ਹੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 6 ਯਾਤਰੀਆਂ ਦੀ ਦਰਦਨਾਕ ਮੌਤ
ਗੋਰਖਪੁਰ- ਉੱਤਰ ਪ੍ਰਦੇਸ਼ ਦੇ ਗੋਰਖਪੁਰ-ਕੁਸ਼ੀਨਗਰ ਹਾਈਵੇਅ ‘ਤੇ ਜਗਦੀਸ਼ਪੁਰ ਕੋਲ ਇਕ ਬੱਸ ਨੂੰ ਤੇਜ਼ ਰਫ਼ਤਾਰ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ।…
ਖਜਿਆਰ-ਡਲਹੌਜ਼ੀ ਰੋਡ ‘ਤੇ ਕਾਰ ਡੂੰਘੀ ਖੱਡ ‘ਚ ਡਿੱਗੀ, ਪੁਲਿਸ ਮੁਲਾਜ਼ਮ ਦੀ ਮੌਤ
ਗੁਰਦਾਸਪੁਰ। ਦੇਸ਼ ਵਿੱਚ ਸੜਕ ਹਾਦਸਿਆਂ ਵਿੱਚ ਹਰ ਰੋਜ਼ ਕਈ ਮੌਤਾਂ ਹੁੰਦੀਆਂ ਹਨ। ਅਜਿਹਾ ਹੀ ਇਕ ਸੜਕ ਹਾਦਸਾ ਖਜਿਆਰ-ਡਲਹੌਜ਼ੀ ਰੋਡ ‘ਤੇ…