ਬਰਨਾਲਾ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਧਨੌਲਾ ਤੇ ਬਰਨਾਲਾ ਵਿਖੇ ਵੱਖ-ਵੱਖ ਥਾਵਾਂ ’ਤੇ ਸੰਗਤ ਦਰਸ਼ਨ ਕਰਕੇ ਲੋਕ ਹੱਕਾਂ ਦੀ ਪ੍ਰਾਪਤੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ। ਮਾਨ ਨੇ ਕਿਹਾ ਕਿ ਭਾਜਪਾ, ਕਾਂਗਰਸ, ਆਪ, ਬਾਦਲ ਦਲ ਸਮੇਤ ਸਾਨੂੰ ਕਿਸੇ ਵੀ ਪਾਰਟੀ ਤੋਂ ਪੰਥ ਤੇ ਪੰਜਾਬ ਦੇ ਭਲੇ ਦੀ ਆਸ ਨਹੀਂ ਹੈ। ਚੋਣਾਂ ਸਮੇਂ ਆ ਕੇ ਇਨ੍ਹਾਂ ਪਾਰਟੀਆਂ ਵੱਲੋਂ ਵੱਡੇ-ਵੱਡੇ ਵਾਅਦੇ ਤਾਂ ਕੀਤੇ ਜਾਂਦੇ ਹਨ ਪਰ ਚੋਣਾਂ ਲੰਘਦੇ ਇਨ੍ਹਾਂ ਪਾਰਟੀਆਂ ਦੇ ਆਗੂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਭੁੱਲ ਕੇ ਆਪਣੇ ਨਿੱਜੀ ਹਿੱਤਾਂ ਦੀ ਪ੍ਰਾਪਤੀ ਨੂੰ ਤਰਜੀਹ ਦੇਣ ਲੱਗ ਜਾਂਦੇ ਹਨ। ਮਾਨ ਨੇ ਬੀਤੇ ਦੋ ਸਾਲਾਂ ਦੌਰਾਨ ਵੱਖ-ਵੱਖ ਸਿੱਖ ਆਗੂਆਂ ਦੇ ਦੇਸ਼-ਵਿਦੇਸ਼ ‘ਚ ਹੋਏ ਕਤਲਾਂ ਅਤੇ ਝੂਠੇ ਪੁਲਿਸ ਐਨਕਾਉਂਟਰਾਂ ‘ਚ ਨੌਜਵਾਨਾਂ ਨੂੰ ਮਾਰਨ ਦੀ ਨਿਖੇਧੀ ਵੀ ਕੀਤੀ। ਇਸ ਮੌਕੇ ਜ਼ਿਲ੍ਹਾ ਬਰਨਾਲਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ, ਪਾਰਟੀ ਦੇ ਸਰਗਰਮ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਹਲਕਾ ਨਿਵਾਸੀ ਹਾਜਰ ਸਨ।
Related Posts
ਬਟਾਲਾ ’ਚ ਪ੍ਰਤਾਪ ਸਿੰਘ ਬਾਜਵਾ ਦਾ ਸ਼ਕਤੀ ਪ੍ਰਦਰਸ਼ਨ : ਦੋ ਨਵੇਂ ਚੇਅਰਮੈਨਾ ਦੀ ਹੋਵੇਗੀ ਤਾਜਪੋਸ਼ੀ
ਗੁਰਦਾਸਪੁਰ, 31 ਅਗਸਤ (ਦਲਜੀਤ ਸਿੰਘ)- ਪੰਜਾਬ ਸਰਕਾਰ ਵੱਲੋਂ ਬਟਾਲਾ ਵਿੱਚ ਵੱਡੀ ਰੱਦੋਬਦਲ ਕਰਦਿਆਂ ਨਿਯੁਕਤ ਕੀਤੇ ਗਏ ਦੋ ਨਵੇਂ ਚੇਅਰਮੈਨਾ ਦੀ ਤਾਜਪੋਸ਼ੀ…
ਪੰਜਾਬ ਵਜ਼ਾਰਤ ਵਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ
ਚੰਡੀਗੜ੍ਹ, 11 ਮਾਰਚ -ਪੰਜਾਬ ਵਜ਼ਾਰਤ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ ਹੈ ਤੇ ਇਸ ਸਬੰਧੀ ਫੈਸਲਾ…
ਭਾਰਤ ‘ਚ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ ‘ਤੇ ਸੁਖਬੀਰ ਬਾਦਲ ਦੀ ਤਿੱਖੀ ਪ੍ਰਤੀਕਿਰਿਆ
ਚੰਡੀਗੜ੍ਹ : ਭਾਰਤ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਬੈਨ ਹੋਣ ‘ਤੇ ਸ਼੍ਰੋਮਣੀ ਅਕਾਲੀ…