ਦੇਹਰਾਦੂਨ, 25 ਅਗਸਤ (ਦਲਜੀਤ ਸਿੰਘ)- ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦੱਸਿਆ ਕਿ ਉਨ੍ਹਾਂ ਨਾਲ 4 ਮੰਤਰੀ ਅਤੇ 3 ਵਿਧਾਇਕਾਂ ਨੇ ਮੁਲਾਕਾਤ ਕੀਤੀ ਹੈ | ਉਨ੍ਹਾਂ ਨੇ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ ਅਤੇ ਕਿਹਾ ਕਿ ਉਹ ਸੂਬੇ ਵਿਚ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਬਾਰੇ ਚਿੰਤਤ ਹਨ।
ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਦੇ ਵਿਰੁੱਧ ਨਹੀਂ ਹਨ, ਉਹ ਸਪਸ਼ਟ ਰੋਡਮੈਪ ਨਾਲ ਚੋਣਾਂ ਵਿਚ ਜਾਣਾ ਚਾਹੁੰਦੇ ਹਨ ਤਾਂ ਜੋ ਅਸੀਂ ਜਿੱਤ ਸਕੀਏ | ਰਾਵਤ ਦਾ ਕਹਿਣਾ ਸੀ ਕਿ ਪਾਰਟੀ ਜਾਂ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ | ਸਾਡੀ ਜਿੱਤ ਦੀ ਸੰਭਾਵਨਾ ਨੂੰ ਵੀ ਕੋਈ ਖ਼ਤਰਾ ਨਹੀਂ ਹੈ |