ਮਾਨਸਾ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਇਹ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਾਲਵਾ ਖੇਤਰ ਵਿਚ ਪਹਿਲਾਂ ਨਾਲੋਂ ਵੀ ਵੱਧ ਤਕੜੀ ਹੋਵੇਗੀ। ਉਨ੍ਹਾਂ ਦੀ ਇਹ ਸ਼ਮੂਲੀਅਤ ਚੰਡੀਗੜ੍ਹ ਵਿਖੇ ਹੋਈ ਹੈ ਅਤੇ ਇਸ ਦੀ ਜਾਣਕਾਰੀ ‘ਆਪ’ ਵਲੋਂ ਟਵੀਟ ਰਾਹੀਂ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣਾ ਲਿਖਤੀ ਅਸਤੀਫਾ ਪਾਰਟੀ ਦੇ ਥੂਥ ਕਾਂਗਰਸ ਦੇ ਸੂਬਾ ਪ੍ਰਧਾਨ ਮੋਹਿਤ ਮੋਹਿੰਦਰਾ ਨੂੰ ਭੇਜ ਦਿੱਤਾ ਸੀ।
ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ
