ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਕੇਂਦਰੀ ਕੋਆਰਡੀਨੇਟਰ ਅਤੇ ਪੰਜਾਬ ਚੰਡੀਗੜ੍ਹ ਹਰਿਆਣਾ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਉਮੀਦਵਾਰ ਰਕੇਸ਼ ਸੁਮਨ ਦਾ ਆਮ ਆਦਮੀ ਪਾਰਟੀ ਵਿੱਚ ਜਾਣਾ ਮੰਦਭਾਗਾ ਹੈ। ਬੀਤੇ ਕੱਲ੍ਹ ਬਹੁਜਨ ਸਮਾਜ ਪਾਰਟੀ ਵੱਲੋਂ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮਾਂ ਅਨੁਸਾਰ ਪੰਜਾਬ ਦੀਆਂ 12 ਲੋਕ ਸਭਾ ਸੀਟਾਂ ਅਤੇ ਚੰਡੀਗੜ੍ਹ ਦੀ ਇੱਕ ਸੀਟ ਲਈ ਭਾਵ ਕੁਲ 13 ਟਿਕਟ ਸੰਭਾਵੀ ਉਮੀਦਵਾਰਾਂ ਨੂੰ ਜਾਰੀ ਕਰ ਦਿੱਤੀ ਗਈ ਸੀ ਅਤੇ ਸਿਰਫ ਇੱਕ ਟਿਕਟ ਹੁਸ਼ਿਆਰਪੁਰ ਦੇ ਸੰਭਾਵੀ ਉਮੀਦਵਾਰ ਰਕੇਸ਼ ਸੁਮਨ ਦਾ ਰੋਕਿਆ ਗਿਆ ਸੀ। ਬੈਨੀਵਾਲ ਨੇ ਕਿਹਾ ਕਿ ਸੰਭਾਵੀ ਉਮੀਦਵਾਰ ਰਕੇਸ਼ ਸੁਮਨ ਦਾ ਟਿਕਟ ਰੋਕੇ ਜਾਣ ਪਿੱਛੇ ਬਹੁਤ ਵੱਡਾ ਤਕਨੀਕੀ ਕਾਰਨ ਸੀ, ਜਿਸ ਤਹਿਤ ਸੁਮਨ ਕੋਲ ਉਨਾਂ ਦੀ ਵੋਟ ਸੂਚੀ ਵਾਲੀ ਤਸਦੀਕ ਸੁਦਾ ਵੋਟ ਦੀ ਕੋਈ ਕਾਪੀ ਨਹੀਂ ਸੀ।
Related Posts
SYL ਵਿਵਾਦ : ਪੰਜਾਬ ਨੂੰ ਸੁਪਰੀਮ ਕੋਰਟ ‘ਚ ਘੇਰਨ ਦੀ ਤਿਆਰੀ ‘ਚ ਹਰਿਆਣਾ
ਹਰਿਆਣਾ- ਸਤਲੁਜ-ਯਮੁਨਾ ਲਿੰਕ (ਐੱਸ.ਵਾਈ.ਐੱਲ.) ਨਹਿਰ ਨਿਰਮਾਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ‘ਚ ਪੰਜਾਬ ਨੂੰ ਘੇਰਨ ਦੀ ਰਣਨੀਤੀ ‘ਚ…
ਹੇਮਕੁੰਟ ਸਾਹਿਬ ਯਾਤਰਾ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ ਖ਼ਬਰ
ਦੇਹਰਾਦੂਨ- ਦੁਨੀਆ ਦੀ ਸਭ ਤੋਂ ਵੱਧ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸ਼ਰਧਾਲੂਆਂ ਲਈ ਚੰਗੀ…
ਭਾਜਪਾ ਦੇ ਸੰਪਰਕ ਵਿਚ ਦੁਆਬਾ ਦਾ ਵਿਧਾਇਕ
ਜਲੰਧਰ : ਭਾਜਪਾ ’ਤੇ ਪੰਜਾਬ ਵਿਚ ਆਪਰੇਸ਼ਨ ਲੋਟਸ ਚਲਾਉਣ ਦੇ ਲੱਗ ਰਹੇ ਦੋਸ਼ਾਂ ਦਰਮਿਆਨ ਦੋਆਬਾ ਦਾ ਇਕ ਵਿਧਾਇਕ ਦੇ ਭਾਜਪਾ…