ਪਟਿਆਲਾ : ਬੀਤੇ ਦਿਨੀਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਠੰਢਾ ਨਹੀਂ ਹੋ ਰਿਹਾ। ਭਾਜਪਾ ਆਗੂਆਂ ਦੀ ਗ੍ਰਿਫਤਾਰੀ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਗੈਰ (ਗੈਰ ਰਾਜਨੀਤਿਕ )ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ ਬੁੱਧਵਾਰ ਨੂੰ ਭਾਜਪਾ ਉਮੀਦਵਾਰ ਪਰਨੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਮੋਤੀ ਮਹਿਲ ਨੇੜੇ ਪੁੱਜੇ ਕਿਸਾਨਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਤਿੱਖੀ ਬਹਿਸਬਾਜ਼ੀ ਹੋਈ। ਇਸ ਦੌਰਾਨ ਕਿਸਾਨ ਧੱਕਾ-ਮੁੱਕੀ ਉਪਰੰਤ ਮੋਤੀ ਮਹਿਲ ਨੇੜਲੇ ਚੌਕ ਕੋਲ ਪਹੁੰਚਣ ‘ਚ ਕਾਮਯਾਬ ਰਹੇ। ਕਿਸਾਨਾਂ ਵੱਲੋਂ ਇੱਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨਾਂ ਦੇ ਧਰਨੇ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਕੇ ਮੋਤੀ ਮਹਿਲ ਦੇ ਨੇੜਲੇ ਇਲਾਕੇ ਨੂੰ ਸੀਲ ਕਰਕੇ ਮਿੱਟੀ ਦੇ ਟਿੱਪਰ ਭਰ ਕੇ ਲਗਾਏ ਗਏ ਹਨ।
ਮੋਤੀ ਮਹਿਲ ਦਾ ਇਲਾਕਾ ਪੁਲਿਸ ਛਾਉਣੀ ‘ਚ ਤਬਦੀਲ, ਧਰਨਾ ਦੇਣ ਪੁੱਜੇ ਕਿਸਾਨਾਂ ਦੀ ਪੁਲਿਸ ਨਾਲ ਹੋਈ ਬਹਿਸ
