ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ ਸੰਜੇ ਟੰਡਨ ਦੀ ਹਮਾਇਤ ਕਰ ਕੇ ਜਾਣਬੁੱਝ ਕੇ ਪਾਰਟੀ ਨੂੰ ਸਾਬੋਤਾਜ਼ ਕਰਨ ਦੀਆਂ ਕੀਤੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ।
ਅਕਾਲੀ ਦਲ ਨੇ SGPC ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ
