ਚੰਡੀਗੜ੍ਹ : ਚੰਡੀਗੜ੍ਹ ਤੋਂ ਕੌਂਸਲਰ ਹਰਦੀਪ ਸਿੰਘ ਬੁਟਰੇਲਾ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁਟਰੇਲਾ ਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਤੇ ਜੀ ਆਇਆਂ ਕਿਹਾ।
ਦੱਸ ਦੇਈਏ ਕਿ ਹਰਦੀਪ ਸਿੰਘ ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਨ। ਜਿਨ੍ਹਾਂ ਨੇ ਪਿਛਲੇ ਦਿਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦੇ ਹੋਏ ਆਪਣੀ ਟਿਕਟ ਵਾਪਸ ਕਰ ਦਿੱਤੀ ਸੀ।