ਚੰਡੀਗੜ੍ਹ : ਹਾਲ ਹੀ ਵਿਚ ਭਾਜਪਾ ‘ਚ ਸ਼ਾਮਲ ਹੋਏ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੰਗੁਰਾਲ ਨੇ ਪਟੀਸ਼ਨ ਦਾਇਰ ਕਰਕੇ ਜ਼ਮਾਨਤ ਦੀ ਮੰਗ ਕੀਤੀ ਹੈ।
ਇਸ ਪਟੀਸ਼ਨ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਹੁਣ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ ‘ਚ ਫਸਾਉਣਾ ਚਾਹੁੰਦੀ ਹੈ।