ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ ਦੇ ਕਾਗਜ਼ ਦਾਖਲ ਕਰਨ ਪਹੁੰਚੇ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰੇਗੀ। ਵੜਿੰਗ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ‘ਚ ਗਏ ਡਾਕਟਰ ਰਾਜ ਕੁਮਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਡਾਕਟਰ ਰਾਜ ਕੁਮਾਰ ਚੌਥੇ ਨੰਬਰ ‘ਤੇ ਆਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਇਕ ਵੀ ਮਹਿਲਾ ਨੂੰ ਟਿਕਟ ਨਾ ਦੇਣਾ ਕਿਤੇ ਨਾ ਕਿਤੇ ਆਮ ਆਦਮੀ ਪਾਰਟੀ ਦੀ ਮਨਸ਼ਾ ਨੂੰ ਜਾਹਰ ਕਰਦਾ ਹੈ।
ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਯਾਮਿਨੀ ਗੋਮਰ ਨੇ ਭਰੇ ਨਾਮਜ਼ਦਗੀ ਕਾਗਜ਼
