ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦੇਸ਼ ਦੀ ਸਿਖ਼ਰਲੀ ਅਦਾਲਤ (ਸੁਪਰੀਮ ਕੋਰਟ) ਵੱਲੋਂ ਪੇਸ਼ਗੀ ਜਮਾਨਤ ਦੇਣ ਨਾਲ ਦੇਸ਼ ਖਾਸ ਕਰਕੇ ਪੰਜਾਬ ਦੀ ਚੋਣ ਮੁਹਿੰਮ ਭਖ਼ ਜਾਵੇਗੀ। ਹੁਣ ਤੱਕ ਆਪ ਦੇ ਉਮੀਦਵਾਰ ਅਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਦੀ ਜ਼ੁੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਸੀ। ਮੁੱਖ ਮੰਤਰੀ ਇਕੱਲੇ ਹੀ ਵੱਖ-ਵੱਖ ਹਲਕਿਆਂ ‘ਚ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ ਜਰੀਏ ਪ੍ਰਚਾਰ ਵਿਚ ਜੁਟੇ ਹੋਏ ਸਨ, ਪਰ ਹੁਣ ਕੇਜਰੀਵਾਲ ਦੇ ਜੇਲ੍ਹ ਵਿਚੋਂ ਬਾਹਰ ਆਉਣ ਨਾਲ ਪਾਰਟੀ ਆਗੂਆਂ ਤੇ ਉਮੀਦਵਾਰਾਂ ਨੂੰ ਹੋਰ ਬਲ ਮਿਲੇਗਾ। ਆਗਾਮੀ ਦਿਨਾਂ ਵਿਚ ਆਪ ਦੀ ਚੋਣ ਮੁਹਿੰਮ ਹੋਰ ਭਖ਼ਣ ਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ।
Related Posts
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ
ਨਵੀਂ ਦਿੱਲੀ, 9 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ…
ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ‘ਚ ਦਾਖਲ
ਨਵੀਂ ਦਿੱਲੀ, 13 ਅਕਤੂਬਰ (ਦਲਜੀਤ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਿੱਲੀ ਵਿੱਚ ਦਾਖਲ…
ਜੀਂਦ ਵਿੱਚ ਗਣਤੰਤਰ ਦਿਵਸ ਸਮਾਰੋਹ
Post Views: 29