ਸੁਨਾਮ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਦਿੱਲੀ ਦੀਆਂ ਪਾਰਟੀਆਂ ਲਈ ਪੰਜਾਬ ਦੀਆਂ ਹੱਦਾਂ ਸੀਲ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਵਾਲੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਦੇਸ਼ ਦੀ ਰਾਜਧਾਨੀ ਵਿੱਚ ਜਾਣ ਤੋਂ ਰੋਕਦੇ ਹਨ ਤਾਂ ਪੰਜਾਬੀਆਂ ਨੂੰ ਵੀ ਦਿੱਲੀਓਂ ਚੱਲਦੀਆਂ ਪਾਰਟੀਆਂ ਲਈ ਹੱਦਾਂ ਸੀਲ ਕਰ ਦੇਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਦਬਾਉਣ ਲਈ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਸ ਵਿੱਚ ਰਲੇ ਹੋਏ ਸਨ।
ਸੁਖਬੀਰ ਬਾਦਲ ਨੇ ਇਕਬਾਲ ਸਿੰਘ ਝੂੰਦਾਂ ਦੇ ਹੱਕ ‘ਚ ਕੀਤੀ ਰੈਲੀ
