ਪਟਨਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਖ਼ਤ ਸੁਰੱਖਿਆ ਹੇਠ ਪਟਨਾ ਦੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਪ੍ਰਧਾਨ ਮੰਤਰੀ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਪ੍ਰਧਾਨ ਮੰਤਰੀ ਮੋਦੀ ਨੇ ਦਸਤਾਰ ਸਜਾ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨ ਕੀਤੇ। ਉਨ੍ਹਾਂ ਨੇ ਲੰਗਰ ’ਚ ਸੇਵਾ ਕਰਨ ਦੇ ਨਾਲ ਨਾਲ ਲੰਗਰ ਵਰਤਾਇਆ ਵੀ। ਉਨ੍ਹਾਂ ਨੇ ਇੱਕ ਦਿਨ ਪਹਿਲਾਂ ਪਟਨਾ ਵਿੱਚ ਰੋਡ ਸ਼ੋਅ ਕੀਤਾ ਸੀ।
ਪਟਨਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਖ਼ਤ ਪਟਨਾ ਸਾਹਿਬ ਦੇ ਦਰਸ਼ਨ ਕੀਤੇ
