ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦੇ 24 ਪਿੰਡਾਂ ਦੇ 400 ਤੋਂ ਵੱਧ ਕਿਸਾਨਾਂ ਨੇ ਉਨ੍ਹਾਂ ਦੀ 300 ਏਕੜ ਤੋਂ ਵੱਧ ਜ਼ਮੀਨ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਉੱਤਰੀ ਬਾਈਪਾਸ ਪਟਿਆਲਾ ਦੇ ਨਿਰਮਾਣ ਵਾਸਤੇ ਕੌਡੀਆਂ ਦੇ ਭਾਅ ਐਕਵਾਇਰ ਕਰਨ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਕਿਸਾਨਾਂ ਨੇ ਸਰਕਾਰ ਨੂੰ ਇਕ ਹਫਤੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਉਚਿਤ ਕਦਮ ਨਾ ਚੁੱਕਿਆ ਤਾਂ ਸੰਘਰਸ਼ ਕੀਤਾ ਜਾਵੇਗਾ। ਪੀੜਤ ਕਿਸਾਨਾਂ ਨੇ ਕਿਸਾਨ ਯੂਨੀਅਨਾਂ ਨੂੰ ਇਨਸਾਫ ਲਈ ਉਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ।
ਕਿਸਾਨਾਂ ਨੇ ਲਾਇਆ ਉੱਤਰੀ ਬਾਈਪਾਸ ਪਟਿਆਲਾ ਦੇ ਨਿਰਮਾਣ ਵਾਸਤੇ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਨ ਦਾ ਦੋਸ਼, ਸੰਘਰਸ਼ ਦੀ ਚਿਤਾਵਨੀ
![](https://nawanpunjab.com/wp-content/uploads/2024/05/press.jpg)