ਪ੍ਰਸਿੱਧ ਪੰਜਾਬੀ ਕਵੀ ਅਤੇ ਸਾਹਿਤਕਾਰ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦਾ ਲੁਧਿਆਣਾ ਦੇ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਦੇਹ ਨੂੰ ਮੋਢਾ ਦਿਤਾ। ਇਸ ਦੇ ਨਾਲ ਹੀ ਇਸ ਤੋਂ ਬਾਅਦ ਉਨ੍ਹਾਂ ਨੇ ਮਰਹੂਮ ਕਵੀ ਨੂੰ ਸ਼ਰਧਾਂਜਲੀ ਦਿਤੀ। ਇਸ ਤੋਂ ਪਹਿਲਾਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਦੇਣ ਲਈ ਕਈ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਇਕੱਠੇ ਹੋਏ। ਇਸ ਵਿਚ ਪ੍ਰਸਿੱਧ ਸਾਹਿਤਕਾਰ, ਕਲਾਕਾਰ, ਨੇਤਾ, ਵਿਧਾਇਕ, ਪ੍ਰੋਫੈਸਰ ਅਤੇ ਮੀਡੀਆ ਨਾਲ ਜੁੜੇ ਲੋਕ ਸ਼ਾਮਲ ਸਨ। ਸੁਰਜੀਤ ਪਾਤਰ ਦਾ ਦੋ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਪਰ ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਸੀ। ਅਜਿਹੇ ‘ਚ ਬੇਟੇ ਦੇ ਆਉਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕੀਤਾ ਗਿਆ।
ਪੰਜ ਤੱਤਾਂ ‘ਚ ਵਿਲੀਨ ਹੋਏ ਸ਼ਾਇਰ ਸੁਰਜੀਤ ਪਾਤਰ, ਅੰਤਿਮ ਵਿਦਾਈ ਮੌਕੇ CM ਮਾਨ ਵੀ ਹੋਏ ਭਾਵੁਕ
