ਲੁਧਿਆਣਾ: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਕੋਲ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ। ਨਾਮਜ਼ਦਗੀ ਕਾਗਜ਼ ਦਾਖਲ ਕਰਵਾਉਣ ਸਮੇਂ ਵੜਿੰਗ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ,ਉਹਨਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ, ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਵੜਿੰਗ ਦੀ ਸਪੁੱਤਰੀ ਏਕਮ ਵੜਿੰਗ, ਸਪੁੱਤਰ ਅਮਾਨ ਇੰਦਰ ਸਿੰਘ ਵੜਿੰਗ ਵੀ ਹਾਜ਼ਰ ਸਨ
ਵੜਿੰਗ ਨੇ ਦਾਖਲ ਕਰਵਾਏ ਨਾਮਜ਼ਦਗੀ ਕਾਗਜ਼
