ਚੰਡੀਗੜ੍ਹ। ਮਹਿਲਾ ਕਮਿਸ਼ਨ ਨੇ 10 ਮਈ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਤੀ ਵਿਵਹਾਰ ’ਤੇ ਇਤਰਾਜ਼ ਜਤਾਇਆ ਹੈ। ਕਮਿਸ਼ਨ ਨੇ ਸੂਬੇ ਦੇ ਡੀਜੀਪੀ ਨੂੰ ਮਾਮਲੇ ਦੀ ਜਾਂਚ ਕਰਕੇ ਮੰਗਲਵਾਰ ਤੱਕ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਹੈ।
ਚੰਨੀ ਦੀ ਵਾਇਰਲ ਵੀਡੀਓ ‘ਤੇ ਬੀਬੀ ਜਗੀਰ ਕੌਰ ਨੇ ਦਿੱਤਾ ਪ੍ਰਤੀਕਰਮ, ਮਹਿਲਾ ਕਮਿਸ਼ਨ ਨੇ ਡੀਜੀਪੀ ਤੋਂ ਮੰਗੀ ਰਿਪੋਰਟ
