ਚੰਡੀਗੜ੍ਹ : ਇਕ ਜੂਨ ਨੂੰ ਹੋਣ ਵਾਲੀਆਂ ਚੋਣਾਂ ਲਈ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਵੋਟਰ ਸੂਬੇ ਦੇ 13 ਲੋਕ ਸਭਾ ਮੈਂਬਰ ਚੁਣਨਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਵੋਟਰਾਂ ਦੀ ਅੰਤਮ ਸੂਚੀ ਜਾਰੀ ਕਰ ਦਿੱਤੀ ਹੈ। ਪਟਿਆਲਾ ਲੋਕ ਸਭਾ ਹਲਕਾ ਵੋਟਰਾਂ ਦੀ ਗਿਣਤੀ ਪੱਖੋਂ ਪਹਿਲੇ ਨੰਬਰ ’ਤੇ ਹੈ। ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਮਰਦ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 4 ਮਈ ਨਵੀਆਂ ਵੋਟਾਂ ਬਣਾਉਣ ਦੀ ਅੰਤਿਮ ਤਾਰੀਖ ਸੀ। ਅੱਜ ਜਾਰੀ ਕੀਤੀ ਵੋਟਰ ਸੂਚੀ ਅਨੁਸਾਰ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 14 ਲੱਖ 61 ਹਜ਼ਾਰ 739 (2,14,61,739) ਹੈ। ਇਸ ਵਿਚ 1 ਕਰੋੜ 12 ਲੱਖ 86 ਹਜ਼ਾਰ 726 (1,12,86,726) ਮਰਦ ਅਤੇ 1 ਕਰੋੜ 1 ਲੱਖ 74 ਹਜ਼ਾਰ 240 (1,01,74,240) ਔਰਤ ਵੋਟਰ ਹਨ। ਜਦਕਿ 773 ਤੀਸਰਾ ਲਿੰਗ ਵੋਟਰ ਹਨ।