ਚੰਡੀਗੜ੍ਹ :ਵੱਖ ਵੱਖ ਲੋਕ ਸਭਾ ਹਲਕਿਆਂ ਵਿਚ ਕਾਂਗਰਸ, ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਆਪਣੀਆਂ ਪਾਰਟੀਆਂ ਛੱਡ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ। ਆਪ ਨੇ ਦਾਅਵਾ ਕੀਤਾ ਕਿ ਇਨ੍ਹਾਂ ਆਗੂਆਂ ਦੀ ਆਮਦ ਨਾਲ ਆਪ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ’ਤੇ ਸਾਰੇ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਡੇ ਆਗੂਆਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ਅੰਮ੍ਰਿਤਸਰ, ਸੰਗਰੂਰ ਅਤੇ ਪਟਿਆਲਾ ਲੋਕ ਸਭਾ ਹਲਕਿਆਂ ਵਿਚ ਆਮ ਆਦਮੀ ਪਾਰਟੀ ਹੋਰ ਵੀ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲਹਿਰ ਹੈ।