ਚੰਡੀਗੜ੍ਹ : ਆਬਕਾਰੀ ਤੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿਚ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ ਅਤੇ ਕਾਂਗਰਸ ਨੇ ਸ਼ਰਾਬ ਮਾਫ਼ੀਆ ਨੂੰ ਵਧਾਇਆ ਜਦਕਿ ‘ਆਪ’ ਸਰਕਾਰ ਨੇ ਸ਼ਰਾਬ ਮਾਫ਼ੀਆ ਖ਼ਤਮ ਕਰਕੇ ਮਾਲੀਆ ਵਧਾਇਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਰੁਪਏ ਦੀ ਆਮਦਨ ਹੁੰਦੀ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਧ ਕੇ 10000 ਕਰੋੜ ਰੁਪਏ ਹੋ ਗਈ ਹੈ। ਇਹ ਆਪਣੇ ਆਪ ਵਿਚ ਇਕ ਰਿਕਾਰਡ ਹੈ।