ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰਦੇ ਹੋਏ ਪਾਰਟੀ ਵਿਚੋ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ। ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋ ਦੇ ਬੇਟੇ ਹਨ। ਇਹ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਐਕਸ ਰਾਹੀ ਦਿੱਤੀ।
ਸ਼੍ਰੋਮਣੀ ਅਕਾਲੀ ਦਲ ਨੇ ਰਵੀਕਰਨ ਕਾਹਲੋਂ ਨੂੰ ਪਾਰਟੀ ’ਚੋਂ ਕੱਢਿਆ, ਪਾਰਟੀ ਵਿਰੋਧੀ ਗਤੀਵਿਧੀਆਂ ਤੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰਨ ਦੇ ਦੋਸ਼
