ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਮਜੀਠਾ ਰੋਡ ਬਾਈਪਾਸ ਸਥਿਤ ਰਿਜ਼ੋਰਟ ਵਿੱਚ ਪਾਰਟੀ ਸੰਗਠਨ ਦੀ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਚੋਣਾਂ ਸਬੰਧੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ ਅਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਦੇ 13 ਲੋਕ ਸਭਾ ਹਲਕਿਆਂ ਤੋਂ ਪੰਜਾਬ ਦੇ ਕੈਬਨਿਟ ਮੰਤਰੀ, ਵਿਧਾਇਕ, ਉਮੀਦਵਾਰ ਅਤੇ ਪਾਰਟੀ ਅਧਿਕਾਰੀ ਸ਼ਾਮਲ ਹੋ ਰਹੇ ਹਨ। ਇਸ ਮੀਟਿੰਗ ਵਿੱਚ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਕੁਝ ਸਮੇਂ ਵਿੱਚ ਪਹੁੰਚਣਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਪਾਲ ਚੀਮਾ, ਮੀਤ ਹੇਅਰ, ਅਮਨ ਅਰੋੜਾ, ਹਰਜੋਤ ਬੈਂਸ ਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵਿਧਾਇਕ ਪਹੁੰਚ ਚੁੱਕੇ ਹਨ।
ਲੋਕ ਸਭਾ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਜਥੇਬੰਦੀ ਦੀ ਮੀਟਿੰਗ ਲੈਣਗੇ ਕੇਜਰੀਵਾਲ ਤੇ ਮਾਨ
