ਨਵੀਂ ਦਿੱਲੀ, 17 ਮਈ ਭਾਜਪਾ ਮਹਿਲਾ ਮੋਰਚਾ ਦੀ ਦਿੱਲੀ ਇਕਾਈ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕਥਿਤ ਬਦਸਲੂਕੀ ਦੇ ਮਾਮਲੇ ਵਿੱਚ ਅੱਜ ਸਵੇਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਮਹਿਲਾ ਮੋਰਚਾ ਦੀ ਪ੍ਰਧਾਨ ਰਿਚਾ ਪਾਂਡੇ ਮਿਸ਼ਰਾ ਦੀ ਅਗਵਾਈ ਹੇਠ ਚੂੜੀਆਂ ਪਾ ਕੇ ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਦਾ ਵਿਰੋਧ ਕੀਤਾ ਤੇ ਉਨ੍ਹਾਂ ਦੇ ਸਹਿਯੋਗੀ ਬਿਸ਼ਵ ਕੁਮਾਰ ਵੱਲੋਂ ਮਾਲੀਵਾਲ ਨਾਲ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ। ਮਿਸ਼ਰਾ ਨੇ ਕਿਹਾ ਕਿ ਮਹਿਲਾ ਮੋਰਚਾ ਮਾਲੀਵਾਲ ਨਾਲ ਵਾਪਰੀ ਘਟਨਾ ‘ਤੇ ਚੁੱਪ ਰਹਿਣ ’ਤੇ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਚੂੜੀਆਂ ਸੌਂਪਣਾ ਚਾਹੁੰਦੀ ਸੀ।
ਭਾਜਪਾ ਮਹਿਲਾ ਮੋਰਚਾ ਨੇ ਚੂੜੀਆਂ ਨਾਲ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ
