ਅੰਮ੍ਰਿਤਸਰ, 26 ਅਗਸਤ (ਦਲਜੀਤ ਸਿੰਘ)- ਲੰਬੇ ਸਮੇਂ ਤਕ ਪੰਥਕ ਸਿਆਸਤ ਕਰਨ ਵਾਲੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ‘ਆਪ’ ਸੁਪਰੀਮੋ ’ਤੇ ਦਿੱਲੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਉਨ੍ਹਾਂ ਦੇ ਘਰ ਮੁਲਾਕਾਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚ ਚੁੱਕੇ ਹਨ ਤੇ ਜਲਦ ਹੀ ਸੇਵਾ ਸਿੰਘ ਸੇਖ਼ਵਾਂ ਨਾਲ ਮੁਲਾਕਾਤ ਕਰਨਗੇ। ਸੂਤਰਾਂ ਮੁਤਾਬਕ ਇਸ ਮੌਕੇ ਸੇਵਾ ਸਿੰਘ ਸੇਖ਼ਵਾ ਸਣੇ ਕਈ ਹੋਰ ਅਕਾਲੀ ਦਲ ਆਗੂ ਵੀ ਆਪ ਦਾ ਝਾੜੂ ਫੜ੍ਹ ਸਕਦੇ ਹਨ।
ਅੰਮ੍ਰਿਤਸਰ ਏਅਰਪੋਰਟ ਪਹੁੰਚੇ ਅਰਵਿੰਦ ਕੇਜਰੀਵਾਲ,ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ
