ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਸਫ਼ਰ ਦੌਰਾਨ 50 ਹਜ਼ਾਰ ਰੁਪਏ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ
