ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਵਿਭਵ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਉਹ ਫਰਾਰ ਸੀ। ਉਨ੍ਹਾਂ ਨੂੰ ਆਖਰੀ ਵਾਰ ਲਖਨਊ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੇਖਿਆ ਗਿਆ ਸੀ।
ਵਿਭਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਮੁੱਖ ਮੰਤਰੀ ਨਿਵਾਸ ਤੋਂ ਕੀਤਾ ਗ੍ਰਿਫ਼ਤਾਰ, ਸਵਾਤੀ ਮਾਲੀਵਾਲ ਮਾਮਲੇ ’ਚ ਸੀ ਭਗੌੜਾ
