ਤਹਿਰਾਨ : ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਦੀ ਪੁਸ਼ਟੀ ਹੋ ਗਈ ਹੈ। ਖੁਦ ਈਰਾਨੀ ਅਧਿਕਾਰੀਆਂ ਨੇ ਇਹ ਦਾਅਵਾ ਉਦੋਂ ਕੀਤਾ ਜਦੋਂ ਉੱਥੇ ਦੀ ਫੌਜ ਨੂੰ ਕਰੈਸ਼ ਹੋਏ ਹੈਲੀਕਾਪਟਰ ਦਾ ਮਲਬਾ ਮਿਲਿਆ। ਐਤਵਾਰ ਨੂੰ ਇਬਰਾਹਿਮ ਰਾਇਸੀ ਅਤੇ ਕਈ ਈਰਾਨੀ ਅਧਿਕਾਰੀਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਇੱਕ ਪੇਂਡੂ ਖੇਤਰ ਵਿੱਚ ਕਰੈਸ਼ ਹੋ ਗਿਆ।
ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ, ਹੈਲੀਕਾਪਟਰ ਕਰੈਸ਼ ਹੋਣ ਦੀ ਵੀਡੀਓ ਆਈ ਸਾਹਮਣੇ
