ਨਵੀਂ ਦਿੱਲੀ, ਲੋਕ ਸਭਾ ਚੋਣਾਂ ਦੇ ਪੰਜਵੇਂ ਗੇੜ ਲਈ ਮਤਦਾਨ ਹੋ ਰਿਹਾ ਹੈ। ਇਸ ਦੌਰਾਨ 49 ਸੀਟਾਂ ਲਈ ਅੱਠ ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਅੱਜ ਪਹਿਲੇ ਦੋ ਘੰਟਿਆਂ ’ਚ 10.28 ਫੀਸਦ ਪੋਲਿੰਗ ਹੋਈ ਹੈ। ਇਸ ਦੇ ਨਾਲ ਹੀ ਉੜੀਸਾ ਵਿਧਾਨ ਸਭਾ ਦੀਆਂ 35 ਸੀਟਾਂ ’ਤੇ ਵੀ ਵੋਟਿੰਗ ਹੋਵੇਗੀ| ਪੰਜਵੇਂ ਗੇੜ ਵਿੱਚ ਘੱਟੋ-ਘੱਟ 8.95 ਕਰੋੜ ਤੋਂ ਵੱਧ ਵੋਟਰ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਵੋਟਰਾਂ ਲਈ ਲਗਪਗ 94,732 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਲੋਕ ਸਭਾ ਚੋਣਾਂ ਦੇ ਆਖ਼ਰੀ ਤੇ ਸੱਤਵੇਂ ਗੇੜ ਲਈ ਮਤਦਾਨ ਪਹਿਲੀ ਜੂਨ ਨੂੰ ਹੋਵੇਗਾ, ਜਦਕਿ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਪੰਜਵੇਂ ਗੇੜ ਦੀ ਵੋਟਿੰਗ ਦੌਰਾਨ ਉੱਤਰ ਪ੍ਰਦੇਸ਼ ਵਿੱਚ ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ ਅਤੇ ਸਮ੍ਰਿਤੀ ਇਰਾਨੀ ਸਮੇਤ ਜਿੱਥੇ ਪੰਜ ਕੇਂਦਰੀ ਮੰਤਰੀਆਂ ਦੀ ਕਿਸਮਤ ਦਾਅ ’ਤੇ ਲੱਗੀ ਹੋਈ ਹੈ, ਉਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਵੀ ਪ੍ਰੀਖਿਆ ਹੈ। ਯੂਪੀ ਵਿੱਚ ਪੰਜਵੇਂ ਗੇੜ ਦੌਰਾਨ 14 ਲੋਕ ਸਭਾ ਸੀਟਾਂ ਅਤੇ ਇੱਕ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਲਈ ਅੱਜ ਮਤਦਾਨ ਹੋ ਰਿਹਾ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ-ਲਖਨਊ, ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ-ਅਮੇਠੀ, ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ-ਮੋਹਨਲਾਲਗੰਜ, ਕੇਂਦਰੀ ਮੰਤਰੀ ਭਾਨੂ ਪ੍ਰਤਾਪ ਸਿੰਘ ਵਰਮਾ-ਜਲੌਨ, ਕੇਂਦਰੀ ਮੰਤਰੀ ਸਾਧਵੀ ਨਿਰੰਜਨ ਜੋਤੀ-ਫਤਿਹਪੁਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਹਨ, ਜਦੋਂਕਿ ਰਾਹੁਲ ਗਾਂਧੀ ਰਾਏਬਰੇਲੀ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
Related Posts
ਉਮਰ ਅਬਦੁੱਲਾ ਨੇ ਬਡਗਾਮ ਸੀਟ ਤੋਂ ਜਿੱਤ ਕੀਤੀ ਹਾਸਲ
ਸ਼੍ਰੀਨਗਰ- ਨੈਸ਼ਨਲ ਕਾਨਫਰੰਸ (ਨੇਕਾਂ) ਉਪ ਪ੍ਰਧਾਨ ਉਮਰ ਅਬਦੁੱਲਾ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ‘ਚ ਬਡਗਾਮ ਵਿਧਾਨ ਸਭਾ ਸੀਟ ਤੋਂ ਜਿੱਤ ਹਾਸਲ…
ਮੁੱਖ ਮੰਤਰੀ ਬਣਦੇ ਹੀ ਮਹਿਲਾ ਕਮਿਸ਼ਨ ਨੇ ਮੰਗਿਆ ਚਰਨਜੀਤ ਚੰਨੀ ਦਾ ਅਸਤੀਫ਼ਾ
ਚੰਡੀਗੜ੍ਹ,20 ਸਤੰਬਰ (ਦਲਜੀਤ ਸਿੰਘ)- ਚਰਨਜੀਤ ਚੰਨੀ ਭਾਵੇਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ ਪਰ ਪਿਛਲੇ ਵਿਵਾਦ ਉਨ੍ਹਾਂ ਦਾ…
ਦਿੱਲੀ ‘ਚ ਹੋਣ ਵਾਲੇ ਦਿਲਜੀਤ ਦੇ ਕੰਸਰਟ ਦੀ ਧੂਮ, ਜਾਰੀ ਕਰਨੀ ਪਈ ਐਡਵਾਇਜ਼ਰੀ
ਨਵੀਂ ਦਿੱਲੀ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦੋ ਰੋਜ਼ਾ ਕੰਸਰਟ ਅੱਜ ਤੋਂ ਦਿੱਲੀ ‘ਚ ਸ਼ੁਰੂ ਹੋਣ ਜਾ ਰਿਹਾ ਹੈ।…