ਮੁਹਾਲੀ : ਕਹਿਰ ਦੀ ਗਰਮੀ ਦੇ ਮੱਦੇਨਜ਼ਰ 10 ਦਿਨ ਪਹਿਲਾਂ ਹੀ ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਦੋ ਦਿਨ ਪਹਿਲਾਂ ਹੀ ਪੰਜਾਬ ਦੇ ਸਕੂਲਾਂ ਦਾ ਸਮਾਂ (Punjab School Timings) ਬਦਲਿਆ ਗਿਆ ਸੀ। ਨਵੇਂ ਸਮੇਂ ‘ਤੇ ਅੱਜ ਤੋਂ ਸਕੂਲ ਲੱਗੇ ਸਨ ਪਰ ਸੂਬੇ ‘ਚ ਪਾਰਾ 45 ਪਾਰ ਅਤੇ ਹੀਟਵੇਵ ਅਲਰਟ (HeatWave Alert) ਹੋਣ ‘ਤੇ ਇਹਤਿਆਤ ਵਜੋਂ ਸਕੂਲਾਂ ‘ਚ ਕੱਲ੍ਹ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਸਿੱਖਿਆ ਵਿਭਾਗ ਪੰਜਾਬ ਵੱਲੋਂ ਵੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 2 ਦਿਨ ਪਹਿਲਾਂ ਬਦਲਿਆ ਸੀ ਸਮਾਂ
