ਪਟਿਆਲਾ, ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਹਮਾਇਤ ਕਰ ਰਹੀਆਂ ਕਿਸਾਨ ਯੂਨੀਅਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਵਾਲੀ ਥਾਂ ਪੋਲੋ ਗਰਾਊਂਡ ਵੱਲ ਆਪਣਾ ਮਾਰਚ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਮੋਦੀ ਅੱਜ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਆਪਣੀ ਪਹਿਲੀ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਲੋਕ ਸਭਾ ਚੋਣ ਮੁਹਿੰਮ ਦੀ ਸ਼ੁਰੂਆਤ ਕਰਨਗੇ। ਐੱਸਕੇਐੱਮ (ਗੈਰ-ਸਿਆਸੀ) ਆਗੂ ਤੇਜਵੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਕਿਸਾਨ ਇਕੱਠੇ ਹੋਣ ਬਾਅਦ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵਾਲੀ ਥਾਂ ਵੱਲ ਮਾਰਚ ਕਰਨਗੇ। ਕਿਸਾਨ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਡਟੇ ਹੋਏ ਹਨ। ਸ਼ੰਭੂ ਅਤੇ ਖਨੌਰੀ ਮੋਰਚੇ ਦੀ ਅਗਵਾਈ ਕਰ ਰਹੇ ਐੱਸਕੇਐੱਮ (ਗੈਰ-ਸਿਆਸੀ) ਆਗੂਆਂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਮਰਜੀਤ ਸਿੰਘ ਮੋਹਰੀ, ਮਨਜੀਤ ਸਿੰਘ ਰਾਏ ਨੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਾਉਣ ਲਈ ਜ਼ੋਰ ਦਿੱਤਾ ਸੀ ਤੇ ਨਾਲ ਹੀ ਕਿਹਾ ਸੀ ਕਿ ਜੇ ਅਜਿਹਾ ਨਾ ਕੀਤਾ ਤਾਂ ਉਹ ਰੈਲੀ ਵਾਲੀ ਥਾਂ ਵੱਲ ਵਧਣਗੇ ਅਤੇ ਕਾਲੇ ਝੰਡੇ ਦਿਖਾਏ ਜਾਣਗੇ। ਇਸੇ ਦੌਰਾਨ ਬੀਐੱਸ ਰਾਜੇਵਾਲ, ਡਾਕਟਰ ਦਰਸ਼ਨਪਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਨੇ ਵੀ ਨਾਭਾ, ਸਰਹਿੰਦ, ਪਾਤੜਾਂ, ਰਾਜਪੁਰਾ ਅਤੇ ਹੋਰ ਰਸਤਿਆਂ ਰਾਹੀਂ ਪਟਿਆਲਾ ਵਿੱਚ ਦਾਖ਼ਲ ਹੋਣ ਦਾ ਫ਼ੈਸਲਾ ਕੀਤਾ ਹੈ। ਡਾਕਟਰ ਦਰਸ਼ਨਪਾਲ ਨੇ ਕਿਹਾ, ‘ਜੇਕਰ ਅਧਿਕਾਰੀਆਂ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਿਆ ਤਾਂ ਉਹ ਆਪਣਾ ਰੋਸ ਦਰਜ ਕਰਵਾਉਣ ਲਈ ਸੜਕ ‘ਤੇ ਧਰਨਾ ਦੇਣਗੇ।’ ਬੀਕੇਯੂ-ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀਕਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਧਰਨਾ ਦੇਣ ਲਈ ਥਾਂ ਦਿੱਤੀ ਗਈ ਹੈ, ਜੋ ਕਿ ਸਮਾਗਮ ਵਾਲੀ ਥਾਂ ਤੋਂ ਕਰੀਬ 5 ਕਿਲੋਮੀਟਰ ਦੂਰ ਹੈ।
Related Posts
ਕਪੂਰਥਲਾ ‘ਚ ਕਾਂਗਰਸ ਨੂੰ ਝਟਕਾ, ਸੈਂਕੜੇ ਸਾਥੀਆਂ ਨੇ ਚੁੱਕਿਆ ‘ਆਪ’ ਦਾ ਝਾੜੂ
ਚੰਡੀਗੜ੍, 19 ਜੁਲਾਈ (ਦਲਜੀਤ ਸਿੰਘ)- ਸੱਤਾਧਾਰੀ ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਕਪੂਰਥਲਾ ‘ਚ ਕਰਾਰਾ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ…
ਭਾਰਤ ਬਨਾਮ ਨਿਊਜ਼ੀਲੈਂਡ ਟੈਸਟ: ਨਿਊਜ਼ੀਲੈਂਡ ਦੂਜੇ ਟੈਸਟ ’ਚ 259 ਦੌੜਾਂ ‘ਤੇ ਆਲ ਆਊਟ
ਪੁਣੇ, india vs New Zealand: ਭਾਰਤ ਖ਼ਿਲਾਫ਼ ਪੁਣੇ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਦੇ ਪਹਿਲੇ ਦਿਨ ਵੀਰਵਾਰ ਨੂੰ ਨਿਊਜ਼ੀਲੈਂਡ…
Twitter ਨੇ CM ਭਗਵੰਤ ਮਾਨ, ਕੇਜਰੀਵਾਲ, ਯੋਗੀ ਤੇ ਭਾਜਪਾ ਸਣੇ ਕਈ ਖਾਤਿਆਂ ਤੋਂ ਹਟਾਇਆ ਬਲੂ ਟਿੱਕ, ਪੜ੍ਹੋ ਵਜ੍ਹਾ
ਨੈਸ਼ਨਲ ਡੈਸਕ: ਭਾਰਤ ਵਿਚ ਬਲੂ ਟਿੱਕ ਵੈਰੀਫ਼ਾਈਡ ਯੂਜ਼ਰਸ ਲਈ ਵੱਡੀ ਖ਼ਬਰ ਹੈ। ਟਵਿੱਟਰ ‘ਤੇ ਅਕਾਊਂਟਸ ਤੋਂ ਵੈਰੀਫ਼ਾਈਡ ਬਲੂ ਟਿੱਕ ਹਟਣੇ…