ਪਟਿਆਲਾ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਦੋ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ, ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਵਿੱਚ ਸ਼ਾਮਲ ਨਹੀਂ ਹੋਣਗੇ। ਪਟਿਆਲਾ ਲੋਕ ਸਭਾ ਹਲਕੇ ਤੋਂ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਉਮੀਦਵਾਰ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਹੈ ਕਿ ਕੈਪਟਨ ਅਮਰਿੰਦਰ ਅੱਜ ਪਟਿਆਲਾ ਵਿੱਚ ਨਹੀਂ ਆਉਣਗੇ। ਉਨ੍ਹਾਂ ਦੇ ਓਐੱਸਡੀ ਨੇ ਕਿਹਾ ਕਿ ਕੈਪਟਨ ਅਮਰਿੰਦਰ 14 ਮਈ ਤੋਂ ਬਿਮਾਰ ਹਨ ਤੇ ਦਿੱਲੀ ਦੇ ਘਰ ਆਰਾਮ ਕਰ ਰਹੇ ਹਨ। ਰੈਲੀ ’ਚ ਹਾਜ਼ਰ ਨਾ ਹੋਣ ਬਾਰੇ ਪ੍ਰਧਾਨ ਮੰਤਰੀ ਸਕੱਤਰੇਤ ਨੂੰ ਦੱਸ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦੋਸਤ ਨੇ ਕਿਹਾ ਕਿ ਸਿਹਤ ਸਬੰਧੀ ਕੁਝ ਸਮੱਸਿਆਵਾਂ ਕਾਰਨ ਉਹ ਇਸ ਸਮਾਗਮ ’ਚ ਨਹੀਂ ਆਉਣਗੇ। ਸੂਤਰਾਂ ਦਾ ਕਹਿਣਾ ਹੈ ਕਿ ਸਮੁੱਚੀ ਚੋਣ ਮੁਹਿੰਮ ਨੂੰ ਇਸ ਤਰੀਕੇ ਨਾਲ ਵਿਉਂਤਿਆ ਗਿਆ ਸੀ ਕਿ ਕੈਪਟਨ ਅਮਰਿੰਦਰ ਆਪਣੀ ਪਤਨੀ ਦੇ ਪ੍ਰਚਾਰ ਨੂੰ ਆਖਰੀ ਪਲਾਂ ਸਿਖਰ ’ਤੇ ਲੈ ਜਾਣਗੇ ਪਰ ਅੱਜ ਦੀ ਵੱਡੀ ਰੈਲੀ ਵਿੱਚੋਂ ਉਨ੍ਹਾਂ ਗਾਇਬ ਹੋਣਾ ਪਾਰਟੀ ਤੇ ਉਮੀਦਵਾਰ ਲਈ ਝਟਕਾ ਹੈ।
Related Posts
ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ
ਚੰਡੀਗੜ੍ਹ : ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਨਕੋਦਰ ‘ਚ ਧਾਰਮਿਕ ਭਾਵਨਾਵਾਂ…
ਵਿਸ਼ੇਸ਼ ਊਧਮ ਸਿੰਘ ਦੀ ਸ਼ਹਾਦਤ ਅਤੇ ਸੰਕਲਪ ਦਾ ਇਤਿਹਾਸਕ ਪਿਛੋਕੜ
‘ਸ਼ਹਾਦਤ” ਟਰਬੀ ਭਾਸ਼ਾ ਦੇ ਸ਼ਬਦ ‘ਸ਼ਹੀਦ’ ਦਾ ਬਹੁਬਚਨ ਹੈ। ਇਸ ਦੇ ਟਰਥ ਮੌਜੂਦ ਹੋਣਾ, ਦੇਖਣਾ, ਗਵਾਹੀ ਦੇਣਾ, ਮਿਸਾਲ ਟਤੇ ਪ੍ਰਤੀਰੂਪ…
BSF ਜਵਾਨਾਂ ਨੇ ਗੋਲੀਬਾਰੀ ਕਰਕੇ ਭਜਾਇਆ ਪਾਕਿਸਤਾਨੀ ਡਰੋਨ, ਤਸਕਰੀ ਦੀ ਕੋਸ਼ਿਸ਼ ਨਾਕਾਮ; ਵੱਡਾ ਬੈਗ ਬਰਾਮਦ
ਅੰਮ੍ਰਿਤਸਰ, ਸਰਹੱਦੀ ਸੁਰੱਖਿਆ ਬਲ ਦੇ ਜਵਾਨਾਂ ਨੇ ਪਿੰਡ ਮੁੱਲਾਕੋਟ ਨੇੜੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਤਸਕਰੀ ਦੀ…